ਦਸਮੇਸ਼ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸਵੀਪ ਪ੍ਰੋਗਰਾਮ ਤਹਿਤ ਯੰਗ ਵੋਟਰਾਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ

ਫ਼ਰੀਦਕੋਟ,27  ਮਈ,2024  ( )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ  ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਸਵੀਪ ਟੀਮ ਮੈਂਬਰ ਨਵਦੀਪ ਸਿੰਘ ਰਿੱਕੀ, ਮੈਂਬਰ ਸੁਰਿੰਦਰਪਾਲ ਸਿੰਘ ਸੋਨੀ ਦਸਮੇਸ਼ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪਹੁੰਚੇ ।

ਇਸ ਮੌਕੇ ਦਸਮੇਸ਼ ਡੈਂਟਲ ਕਾਲਜ ਦੇ ਪਿ੍ੰਸੀਪਲ ਡਾ.ਐਸ.ਪੀ.ਐਸ.ਸੋਢੀ ਨੇ ਪਹੁੰਚੀ ਟੀਮ ਨੂੰ  ਜੀ ਆਇਆ ਨੂੰ  ਆਖਦਿਆਂ ਦੱਸਿਆ ਕਿ ਦਸਮੇਸ਼ ਡੈਂਟਲ ਕਾਲਜ, ਦਸਮੇਸ਼ ਕਾਲਜ ਆਫ਼ ਫ਼ਾਰਮੇਸੀ, ਦਸਮੇਸ਼ ਕਾਲਜ ਆਫ਼ ਫ਼ਿਜੀਓਥਰੈਪੀ, ਦਸਮੇਸ਼ ਕਾਲਜ ਆਫ਼ ਨਰਸਿੰਗ ਦੇ ਸਾਰੇ ਯੰਗ ਵੋਟਰਜ਼ ਨੂੰ  ਨਿਰੰਤਰ ਕਾਲਜ ਦੇ ਡਾਇਰੈਕਟਰ ਡਾ.ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |

ਉਨ੍ਹਾਂ ਦੱਸਿਆ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਰੰਗੋਲੀ ਅਤੇ ਈ-ਪੋਸਟਰ ਰਾਹੀਂ ਵਿਦਿਆਰਥੀ ਸਮੂਹ ਪੰਜਾਬੀਆਂ ਨੂੰ  1 ਜੂਨ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਦਾ ਸੰਦੇਸ਼ ਦੇ ਰਹੇ ਹਨ | ਉਨ੍ਹਾਂ ਵੋਟ ਦੇ ਮਹੱਤਵ, ਵੋਟ ਦੇ ਅਧਿਕਾਰ ਦੀ ਵਰਤੋਂ ਕਿਉਂ ਜ਼ਰੂਰੀ ਹੈ, ਚੋਣ ਕਮਿਸ਼ਨ ਆਫ਼ ਇੰਡੀਆ, ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ ਵੱਲੋਂ ਵੋਟਰਾਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਮੇਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਦਿਆਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫ਼ਰਜ਼ ਹੈ ਕਿ ਸਾਡੇ ਪ੍ਰੀਵਾਰਾਂ ਅਤੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਵਾਸਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ |

                                   ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਸਲਰ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ  ਦੱਸਿਆ ਕਿ ਪੰਜਾਬ ਅੰਦਰ 1 ਜੂਨ ਨੂੰ  ਚੋਣਾਂ ਹੋ ਰਹੀਆਂ ਹਨ | ਸਾਨੂੰ ਆਪਣੇ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਪੂਰੇ ਜੋਸ਼, ਉਤਸ਼ਾਹ, ਚਾਅ ਨਾਲ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਕਰਨੀ ਚਾਹੀਦੀ ਹੈ |  ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ |

 ਉਨ੍ਹਾਂ ਕਿਹਾ ਇਸ ਵਾਰ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ  ਪ੍ਰਾਪਤ ਕਰਨ ਵਾਸਤੇ ਹਰ ਯੰਗ ਵੋਟਰ ਮੁਹਿੰਮ ਦਾ ਹਿੱਸਾ ਬਣੇ | ਇਸ ਮੌਕੇ ਦੱਸਿਆ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਸਲੋਗਨ ਦੀ ਅਹਿਮੀਅਤ ਨੂੰ  ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ਤੇ ਵੋਟ ਪਾਉਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ |

                  ਇਸ ਰੰਗੋਲੀ ਅਤੇ ਈ-ਪੋਸਟਰ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ  ਸਵੀਪ ਟੀਮ, ਕਾਲਜ ਦੇ ਪਿ੍ੰਸੀਪਲ ਅਤੇ ਸਟਾਫ਼ ਵੱਲੋਂ ਮਿਲ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਦਸਮੇਸ਼ ਗਰੁੱਪ ਆਫ਼ ਇੰਸਟੀਚਿਊਟਸ ਦੇ ਸਮੂਹ ਸਟਾਫ਼ ਨੇ ਵੱਡਮੁੱਲਾ ਯੋਗਦਾਨ ਦਿੱਤਾ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਵੋਟਰ ਪ੍ਰਣ ਕੀਤਾ |

ਇਸ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਡਾ.ਪ੍ਰਲਾਦ ਗੁਪਤਾ, ਡਾ.ਰਿਸ਼ਵ ਕਪੂਰ ਨੇ ਅਹਿਮ ਭੂਮਿਕਾ ਅਦਾ ਕੀਤੀ |

[wpadcenter_ad id='4448' align='none']