Friday, December 27, 2024

ਵੋਟ ਪਾਉਣ ਤੋਂ ਪਹਿਲਾਂ ਆਪਣੇ ਉਮੀਦਵਾਰ ਦੇ ਅਧਿਕਾਰਤ ਵੇਰਵੇ ਜਰੂਰ ਚੈੱਕ ਕਰੋ – ਜ਼ਿਲ੍ਹਾ ਚੋਣ ਅਫ਼ਸਰ

Date:

ਮੋਗਾ, 12 ਮਈ (000) – ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਵੋਟਰਾਂ ਨੂੰ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜਾਂ ਬਾਰੇ ਜਾਣਨ ਲਈ‘ਨੋਅ ਯੂਅਰ ਕੈਂਡੀਡੇਟ’(ਆਪਣੇ ਉਮੀਦਵਾਰ ਨੂੰ ਜਾਣੋ) ਐਪ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਮੀਦਵਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਉਹਨਾਂ ਨੇ ਦੱਸਿਆ ਕਿ ਇਹ ਐਪ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਵੱਲੋਂ ਜਮ੍ਹਾ ਕਰਵਾਏ ਗਏ ਸਾਰੇ ਸਕੈਨ ਕੀਤੇ ਦਸਤਾਵੇਜ਼ ਵੋਟਰਾਂ ਦੀ ਜਾਗਰੂਕਤਾ ਲਈ ਇਸ ਮੋਬਾਈਲ ਐਪਲੀਕੇਸ਼ਨ ‘ਤੇ ਅੱਪਲੋਡ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਿਸੇ ਵੀ ਉਮੀਦਵਾਰ ਦਾ ਵੇਰਵਾ ਕਿਸੇ ਖੁੱਲ੍ਹੀ ਕਿਤਾਬ ਦੀ ਤਰ੍ਹਾਂ ਇਸ ਮੋਬਾਈਲ ਐਪ ਉੱਤੇ ਦਰਜ ਹੁੰਦਾ ਹੈ। ਇਸ ਵੇਰਵੇ ਵਿੱਚ ਉਸਦੀ ਯੋਗਤਾ, ਸੰਪਤੀਆਂ, ਅਪਰਾਧਿਕ ਪਿਛੋਕੜ, ਜੇਕਰ ਕੋਈ ਹੋਵੇ, ਆਦਿ ਸ਼ਾਮਿਲ ਹੁੰਦੇ ਹਨ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਸਮੁੱਚੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ “ਇਸ ਵਾਰ 70 ਪਾਰ” ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਅਧੀਨ ਪੈਂਦੇ 4 ਵਿਧਾਨ ਸਭਾ ਹਲਕਿਆਂ ਅੰਦਰ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨ ਹਿੱਤ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...