ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ। […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ ਹਨ।

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਖਣਨ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵਾ ਨਦੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ ਗੈਰ ਕਾਨੂੰਨੀ ਖਣਨ ਕਰ ਰਹੀਆਂ 4 ਪੋਕਲੇਨ ਮਸ਼ੀਨਾਂ ਅਤੇ 5 ਟਿੱਪਰ ਜ਼ਬਤ ਕੀਤੇ ਗਏ।

ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਤਈ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਆਮ ਲੋਕਾਂ ਨੂੰ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਗਿਆ ਹੈ ਉਥੇ ਗੈਰ ਕਾਨੂੰਨੀ ਖਣਨ ਵਾਲਿਆਂ ਖਿਲਾਫ ਸਿਕੰਜਾ ਕਸਿਆ ਜਾ ਰਿਹਾ ਹੈ।

Also Read :ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ