ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਵੱਡਾ ਝੱਟਕਾ, NIA ਕੋਰਟ ਨੇ ਜ਼ਬਤ ਕੀਤੀ ਅੰਮ੍ਰਿਤਸਰ ‘ਤੇ ਚੰਡਿਗੜ੍ਹ ‘ਚ ਜਾਇਦਾਦ

NIA Action Against SFJ:

NIA Action Against SFJ:

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਕੋਰਟ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (SFJ) ਦਾ ਮੁਖੀ ਹੈ। ਉਹ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ। ਹਾਲ ਹੀ ਵਿੱਚ ਹੋਏ ਕੈਨੇਡਾ-ਭਾਰਤ ਵਿਵਾਦ ਵਿੱਚ ਉਸ ਨੇ ਕੈਨੇਡਾ ਵਿੱਚ ਰਹਿੰਦੇ ਹਿੰਦੂਆਂ ਨੂੰ ਧਮਕੀਆਂ ਵੀ ਦਿੱਤੀਆਂ ਸਨ।

NIA ਨੇ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਪੰਨੂ ਦੀ 46 ਕਨਾਲਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਖਾਨਕੋਟ ਪੰਨੂੰ ਦਾ ਜੱਦੀ ਪਿੰਡ ਹੈ। ਇਹ ਵਾਹੀਯੋਗ ਜ਼ਮੀਨ ਹੈ। ਪੰਨੂ ਦਾ ਘਰ ਚੰਡੀਗੜ੍ਹ ਦੇ ਸੈਕਟਰ 15-C ਵਿੱਚ ਹੈ। ਉਨ੍ਹਾਂ ਨੂੰ ਪਹਿਲਾਂ 2020 ਵਿੱਚ ਸੀਲ ਕੀਤਾ ਗਿਆ ਸੀ। ਹੁਣ ਐਨਆਈਏ ਨੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਹੈ। ਕਾਨੂੰਨੀ ਤੌਰ ‘ਤੇ ਪੰਨੂ ਹੁਣ ਇਨ੍ਹਾਂ ਜਾਇਦਾਦਾਂ ਦੇ ਮਾਲਕ ਨਹੀਂ ਰਹੇ। ਇਹ ਜਾਇਦਾਦ ਹੁਣ ਸਰਕਾਰ ਦੀ ਹੈ।

2019 ਵਿੱਚ, ਭਾਰਤ ਸਰਕਾਰ ਨੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਯਾਨੀ UAPA ਦੇ ਤਹਿਤ ਪੰਨੂ ਦੀ ਜਥੇਬੰਦੀ SFJ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਸੀ। ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਿੱਖਾਂ ਲਈ ਰਾਏਸ਼ੁਮਾਰੀ ਦੀ ਆੜ ਵਿੱਚ SFJ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਹੀ ਹੈ। NIA Action Against SFJ:

ਇਹ ਵੀ ਪੜ੍ਹੋ: ਹੁਣ ਜਲੰਧਰ ‘ਚ ਹਰਦੀਪ ਸਿੰਘ ਦੇ ਨਿੱਝਰ ਦੇ ਘਰ ਬਾਹਰ ਲੱਗਿਆ ਨੋਟਿਸ, ਸਾਕ ਸਬੰਧੀਆਂ ਲਈ ਸੁਨੇਹਾ

ਸਾਲ 2020 ਵਿੱਚ, ਪੰਨੂ ‘ਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ 1 ਜੁਲਾਈ 2020 ਨੂੰ ਕੇਂਦਰ ਸਰਕਾਰ ਨੇ ਪੰਨੂ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਐਲਾਨ ਕਰ ਦਿੱਤਾ। 2020 ਵਿੱਚ, ਸਰਕਾਰ ਨੇ SFJ ਨਾਲ ਸਬੰਧਤ 40 ਤੋਂ ਵੱਧ ਵੈਬਪੇਜਾਂ ਅਤੇ YouTube ਚੈਨਲਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।

ਭਾਰਤ ਵਿੱਚ SFJ ਅਤੇ ਪੰਨੂ ਵਿਰੁੱਧ ਦਰਜਨ ਦੇ ਕਰੀਬ ਕੇਸ ਦਰਜ ਹਨ। ਇਨ੍ਹਾਂ ਵਿੱਚ ਪੰਜਾਬ ਵਿੱਚ ਦੇਸ਼ਧ੍ਰੋਹ ਦੇ ਤਿੰਨ ਕੇਸ ਸ਼ਾਮਲ ਹਨ। ਪੰਜਾਬ ਪੁਲਿਸ ਵੱਲੋਂ ਤਿਆਰ ਕੀਤੇ ਡੋਜ਼ੀਅਰ ਵਿੱਚ SFJ ਵੱਲੋਂ ਸੋਸ਼ਲ ਮੀਡੀਆ ‘ਤੇ ਕਈ ਸਾਲਾਂ ਤੋਂ ਵੱਖਵਾਦੀ ਪੋਸਟਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ‘ਚ ਉਹ ਅੱਤਵਾਦੀਆਂ ਦਾ ਸਮਰਥਨ ਕਰਦਾ ਸੀ।

ਪੰਨੂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦਾ ਹੈ। ਉਹ ਪੰਜਾਬੀ ਭਾਸ਼ਾ ਵਿੱਚ ਆਡੀਓ ਅਤੇ ਵੀਡੀਓ ਸੰਦੇਸ਼ ਜਾਰੀ ਕਰਦਾ ਹੈ। ਜਿਸ ਵਿੱਚ ਉਹ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਿਰੁੱਧ ਭੜਕਾਉਂਦਾ ਹੈ। ਇੰਨਾ ਹੀ ਨਹੀਂ ਪੈਸੇ ਦਾ ਲਾਲਚ ਦੇ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰੀ ਇਮਾਰਤਾਂ ‘ਤੇ ਖਾਲਿਸਤਾਨ ਦੇ ਝੰਡੇ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਾਲ ਹੀ ‘ਚ ਹੋਈ ਜੀ-20 ਮੀਟਿੰਗ ਦੌਰਾਨ ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਹੋਏ ਹਨ। ਉਹ ਸੋਸ਼ਲ ਮੀਡੀਆ ਰਾਹੀਂ ਹੀ ਨੌਜਵਾਨਾਂ ਨੂੰ ਫਸਾਉਂਦਾ ਹੈ। NIA Action Against SFJ: