ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ

Social security by organization

ਚੰਡੀਗੜ੍ਹ, 19 ਮਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ  ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
  ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

[wpadcenter_ad id='4448' align='none']