Saturday, January 18, 2025

ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ ,ਵੋਟਿੰਗ ਜ਼ਾਰੀ

Date:

Chandigarh Mayor Election 2024

ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇੱਥੇ ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ I.N.D.I.A. ਤੋਂ ਮਿਲ ਕੇ ਚੋਣ ਲੜ ਰਹੀਆਂ ਹਨ। 35 ਕੌਂਸਲਰਾਂ ਵਾਲੀ ਨਿਗਮ ਵਿੱਚ ‘ਆਪ’ ਅਤੇ ਕਾਂਗਰਸ ਦੇ 20-20 ਕੌਂਸਲਰ ਹਨ ਜਦਕਿ ਭਾਜਪਾ ਦੇ 14 ਕੌਂਸਲਰ ਹਨ।

ਇਨ੍ਹਾਂ ਵਿੱਚੋਂ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਇੱਕ ਵੋਟ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਦਾ ਇਕ ਕੌਂਸਲਰ ਵੀ ਹੈ। ਨਿਗਮ ਵਿੱਚ ਮੇਅਰ ਦੇ ਬਹੁਮਤ ਲਈ 19 ਵੋਟਾਂ ਦੀ ਲੋੜ ਹੁੰਦੀ ਹੈ। ਚੰਡੀਗੜ੍ਹ ਨਿਗਮ ਵਿੱਚ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਭਾਜਪਾ ਦਾ ਮੇਅਰ ਬਣਿਆ ਹੋਇਆ ਹੈ। ਹਾਲਾਂਕਿ ਇਸ ਵਾਰ ‘ਆਪ’-ਕਾਂਗਰਸ ਦੇ ਇਕੱਠੇ ਆਉਣ ਕਾਰਨ ਭਾਜਪਾ ਦੀ ਜਿੱਤ ਖਤਰੇ ‘ਚ ਹੈ।

ਇਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A ਦੇ ਵਿੱਚ ਸਿੱਧਾ ਮੁਕਾਬਲਾ ਹੈ। ਇਹ ਮੁਕਾਬਲਾ ਭਾਜਪਾ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਹੈ।

READ ALSO:2 ਸਾਲਾ ਬੱਚੇ ਨੇ ਬਣਾਇਆ ਵਿਸ਼ਵ ਰਿਕਾਰਡ, ਮਾਊਂਟ ਐਵਰੈਸਟ ਬੇਸ ਕੈਂਪ ਪਹੁੰਚਣ ਵਾਲਾ youngster ਬਣਿਆ ਕਾਰਟਰ

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੈਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਮੁਕਾਬਲਾ ਹੋਵੇਗਾ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਕਾਂਗਰਸ ਦੀ ਕੌਂਸਲਰ ਨਿਰਮਲਾ ਦੇਵੀ ਜੋ ਗਠਜੋੜ ਦੀ ਉਮੀਦਵਾਰ ਹੈ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਕਾਰ ਮੁਕਾਬਲਾ ਹੋਵੇਗਾ।

Chandigarh Mayor Election 2024

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...