ਪਟਿਆਲਾ (ਮਾਲਕ ਸਿੰਘ ਘੁੰਮਣ) : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ੁਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਰਹੇ।
ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਅਤੇ ਫਰੀਸ਼ਿਪ ਕਾਰਡ ਦਾ ਲਾਭ ਯੋਗ ਵਿਦਿਆਰਥੀਆਂ ਤੱਕ ਪੁੱਜਦਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਐਸ.ਸੀ. ਸਕੀਮ ਤਹਿਤ ਦਸਵੀਂ ਤੋਂ ਬਾਅਦ ਦੀ ਪੜ੍ਹਾਈ ਕਰਨ ਵਾਲੇ ਜ਼ਿਲ੍ਹੇ ਦੇ 20 ਹਜ਼ਾਰ 288 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕੀਤੇ ਗਏ, ਫਰੀਸ਼ਿਪ ਕਾਰਡ ਦੇ ਆਧਾਰ ‘ਤੇ ਵਿਦਿਆਰਥੀ ਬਿਨਾਂ ਕੋਈ ਫ਼ੀਸ ਦਿੱਤਿਆਂ ਪੰਜਾਬ ਵਿੱਚ ਜਾਂ ਪੰਜਾਬ ਤੋਂ ਬਾਹਰ ਕਿਸੇ ਵੀ ਸੰਸਥਾ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਕੀਮ ਤਹਿਤ 14 ਹਜ਼ਾਰ 987 ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਜੋ ਕਿ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ ਸਨ, ਦੇ ਕੇਸ ਸੈਕਸ਼ਨ ਕਰਕੇ ਮੁੱਖ ਦਫ਼ਤਰ ਨੂੰ ਅਦਾਇਗੀ ਲਈ ਭੇਜੇ ਗਏ, ਜਿਸ ਵਿੱਚੋਂ 11 ਹਜ਼ਾਰ 729 ਵਿਦਿਆਰਥੀ ਨੂੰ 12.60 ਕਰੋੜ ਰੁਪਏ ਦੀ ਰਾਸ਼ੀ ਮੁੱਖ ਦਫ਼ਤਰ ਵੱਲੋਂ ਉਨਾਂ੍ਹ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਡਾ. ਅੰਬੇਦਕਰ ਪੋਰਟਲ www.scholarships.punjab.gov.in ਮਿਤੀ 31 ਮਾਰਚ 2023 ਤੱਕ ਖੁੱਲਿ੍ਹਆ ਹੋਇਆਹੈ।