ਪਟਿਆਲਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਨਿਵਾਸੀਆਂ ਲਈ ਅਪੀਲ

Appeal for Patiala district residents

ਟਿਆਲਾ (ਮਾਲਕ ਸਿੰਘ ਘੁੰਮਣ) ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਦੀ ਸੁਰੱਖਿਆ ਤੇ ਜਾਨ-ਮਾਲ ਦੀ ਰਾਖੀ ਲਈ ਨਿਰੰਤਰ ਕਾਰਜਸ਼ੀਲ ਹੈ। ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਉਪਰ ਯਕੀਨ ਕਰਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਉਤੇ ਤਾਇਨਾਤ ਹਨ।ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਨਦੀਆਂ, ਨਾਲਿਆਂ ਦੇ ਕੈਚਮੈਂਟ ਖੇਤਰ ਅਤੇ ਪਟਿਆਲਾ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਪਾਣੀ ਦੇ ਵਹਾਅ ਵਿੱਚ ਤੇਜ਼ੀ ਆਈ ਹੈ, ਇਸ ਲਈ ਲੋਕ ਆਪਣੇ ਆਲੇ-ਦੁਆਲੇ ਬਿਨ੍ਹਾਂ ਕਿਸੇ ਘਬਰਾਹਟ ਤੋਂ ਨਿਗਰਾਨੀ ਜ਼ਰੂਰ ਰੱਖਣ, ਪਰ ਅਫ਼ਵਾਹਾਂ ਤੋਂ ਵੀ ਸੁਚੇਤ ਰਹਿਣ। ਜੇਕਰ ਪਾਣੀ ਵਧਣ ਦੀ ਸੰਭਾਵਨਾ ਜਾਪਦੀ ਹੋਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਨੰਬਰ 0175-2350550 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਪਟਿਆਲਾ ਜ਼ਿਲ੍ਹੇ ਅੰਦਰ ਤਹਿਸੀਲ ਪੱਧਰ ਉਪਰ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਨੰਬਰ 0175-2311321, ਸਬ ਡਵੀਜ਼ਨ ਦੁਧਨਸਾਧਾਂ ਦੇ ਕੰਟਰੋਲ ਰੂਮ ਦਾ ਨੰਬਰ 0175-2632615, ਸਬ ਡਵੀਜ਼ਨ ਰਾਜਪੁਰਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132, ਨਾਭਾ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654, ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਹੈ।ਇਸ ਤੋਂ ਇਲਾਵਾ ਨਗਰ ਨਿਗਮ ਪਟਿਆਲਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0175-2215357 ਤੇ 0175-2215956 ਹੈ। ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਲਈ 82888-10013, ਨਗਰ ਕੌਂਸਲ ਸਮਾਣਾ ਲਈ 78142-21513, ਨਗਰ ਪੰਚਾਇਤ ਘੱਗਾ ਲਈ 98888-07090, ਨਗਰ ਕੌਂਸਲ ਪਾਤੜਾਂ ਲਈ 01764-242068 ਤੇ 83606-88108 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਨਗਰ ਕੌਂਸਲ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਇਨ੍ਹਾਂ ਕੰਟਰੋਲ ਰੂਮਾਂ ਉਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਵਿਧਾਇਕ ਸ਼੍ਰੀ ਅਜੀਤ ਪਾਲ ਸਿੰਘ ਕੋਹਲੀ, ਸ਼੍ਰੀਮਤੀ ਨੀਨਾ ਮਿੱਤਲ, ਸ਼੍ਰੀ ਗੁਰਦੇਵ ਸਿੰਘ ਦੇਵਮਾਨ, ਸ਼੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ਼੍ਰੀ ਗੁਰਲਾਲ ਸਿੰਘ ਘਨੌਰ ਅਤੇ ਹਲਕਾ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਵਲੋਂ ਲਗਾਤਾਰ ਜ਼ਮੀਨੀ ਪੱਧਰ ‘ਤੇ ਹਾਲਾਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਲਗਾਤਾਰ ਪ੍ਰਭਾਵਿਤ ਜ਼ਿਲ੍ਹਿਆਂ ਦੇ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਸੂਬਾ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ। ——

[wpadcenter_ad id='4448' align='none']