Friday, January 3, 2025

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਿਹਤ ਮੰਤਰੀ ਨਾਲ ਕੀਤੀ ਮੀਟਿੰਗ

Date:

ਪਟਿਆਲਾ ( ਮਾਲਕ ਸਿੰਘ ਘੁੰਮਣ ): ਸਿਹਤ ਵਿਭਾਗ ਵਿਚ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਵੱਲੋਂ ਸਿਹਤ ਮੰਤਰੀ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਵਲੋਂ ਆਪਣੀ ਮੰਗ ਨੂੰ ਪੂਰਾ ਕਰਨ ਲਈ ਪੱਤਰ ਵੀ ਸੌਂਪਿਆ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।

ਯੂਨੀਅਨ ਵੱਲੋਂ ਪਹੁੰਚੀ ਪੰਜ ਮੈਂਬਰੀ ਟੀਮ ਦੀ ਅਗਵਾਈ ਹਰਵਿੰਦਰ ਸਿੰਘ ਸੂਬਾ ਪ੍ਰਧਾਨ ਨੇ ਜ਼ੋਰਦਾਰ ਢੰਗ ਨਾਲ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਵਰਕਰ ਪੁਰਸ਼ ਦੀਆਂ ਸਾਰੀਆਂ ਅਸਾਮੀਆਂ ਦੀ ਭਰਤੀ ਕਰਨ ਦੀ ਮੰਗ ਕੀਤੀ। ਬੇਰੁਜ਼ਗਾਰਾਂ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਵਿੱਚ ਪੰਜਾਬ ਦੀ ਆਬਾਦੀ ਅਨੁਸਾਰ ਘੱਟੋ ਘੱਟ ਛੇ ਹਜ਼ਾਰ ਵਰਕਰ ਪੁਰਸ਼ ਦੀਆਂ ਅਸਾਮੀਆਂ ਮਨਜ਼ੂਰ ਕੀਤੇ ਜਾਣ ਦੀ ਲੋੜ ਹੈ। ਬੇਰੁਜ਼ਗਾਰਾਂ ਨੇ ਕਿਹਾ ਕਿ ਮੁਹੱਲਾ ਕਲੀਨਿਕ ਦੇ ਡਰਾਮੇ ਦੀ ਬਜਾਏ ਲੰਬੇ ਸਮੇਂ ਤੋਂ ਕੋਰਸ ਪਾਸ ਕਰਕੇ ਬੇਰੁਜ਼ਗਾਰੀ ਝੱਲ ਰਹੇ ਵਰਕਰਾਂ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਸਾਲ 2014 ਤੋਂ ਬੰਦ ਹੋ ਚੁੱਕੀਆਂ ਹਨ। ਪੰਜਾਬ ਅੰਦਰ ਕੋਰਸ ਪਾਸ ਕਰੀਬ 2500 ਬੇਰੁਜ਼ਗਾਰ ਰੁਲ ਰਹੇ ਹਨ।

Share post:

Subscribe

spot_imgspot_img

Popular

More like this
Related