ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਉਣ ਦੇ ਹੁਕਮ

Increased water in Bhakra

ਚੰਡੀਗੜ੍ਹ- ਪੰਜਾਬ ਵਿੱਚ ਸ਼ੁਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ  ਭਾਖੜਾ ‘ਚ ਪਾਣੀ ਦਾ ਪੱਧਰ ਵੱਧ ਕੇ  1650.87 ਫੁੱਟ ਹੋ  ਗਿੱਆ ਹੈ।  ਪਿਛਲੇ ਸਾਲ 31 ਜੁਲਾਈ ਨੂੰ ਸੀ 1650.87 ਫੁੱਟ ਸੀ। ਪਰ

ਇਸ ਵਾਰ 21 ਜੁਲਾਈ ਨੂੰ ਹੀ ਪਹੁੰਚਿਆ 1650.87 ਫੁੱਟ ਹੋ ਗਿਆ ਹੈ।

ਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਫੁੱਲ ਕੈਪਿਸਟੀ ‘ਚ ਵਹਿ ਰਹੀਆਂ ਹਨ। ਐਸਡੀਐਮ ਨੇ ਕਿਹਾ ਹੈ ਕਿ  ਆਉਣ ਵਾਲੇ ਦਿਨਾਂ ‘ਚ ਫਲੱਡ ਗੇਟ ਖੋਲੇ ਜਾ ਸਕਦੇ ਹੈ ਅਤੇ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਦੀ ਹੈ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ।

[wpadcenter_ad id='4448' align='none']