Thursday, January 9, 2025

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

Date:

1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ

ਚੰਡੀਗੜ੍ਹ, 18 ਜੁਲਾਈ

freedom fighters pension increase ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ। freedom fighters pension increase

Also read : ਪੁਣਛ ਦੇ ਸਿੰਧਰਾ ਇਲਾਕੇ ‘ਚ ਮੁੱਠਭੇੜ , ਸੁਰੱਖਿਆ ਬਲਾਂ ਨੇ ਸਾਂਝੇ ਆਪਰੇਸ਼ਨ ‘ਚ ਚਾਰ ਅੱਤਵਾਦੀਆਂ ਕੀਤੇ ਢੇਰ

ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ। freedom fighters pension increase

ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।

Share post:

Subscribe

spot_imgspot_img

Popular

More like this
Related

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਬਟਾਲਾ, 9 ਜਨਵਰੀ  (    ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ...

Youtubers ਅਤੇ Reel ਬਣਾਉਣ ਵਾਲਿਆਂ ਨੂੰ ਇਹ ਸੂਬਾ ਸਰਕਾਰ ਦਏਗੀ ਲੱਖਾਂ ਰੁਪਏ, ਜਾਣੋ ਕੀ ਹੈ ਸਕੀਮ …

Youtubers And Reel Makers  ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ...